ਚੰਡੀਗੜ੍ਹ
ਪੰਜਾਬ ਸਰਕਾਰ ਨਜ਼ਾਇਜ਼ ਮਾਈਨਿੰਗ ਨੂੰ ਰੋਕਣ ਦੇ ਲਈ ਐਕਸ਼ਨ ਵਿੱਚ ਹੈ। ਪੰਜਾਬ ਸਰਕਾਰ ਵੱਲੋਂ ਮੋਹਾਲੀ, ਰੋਪੜ ਦੇ ਮਾਈਨਿੰਗ ਅਫਸਰ ਨੂੰ ਮੁਅੱਤਲ ਕਰਨ ਤੋਂ ਬਾਅਦ ਅੱਜ ਇਕ ਹੋਰ ਮਾਈਨਿੰਗ ਅਧਿਕਾਰੀ ਉਤੇ ਕਾਰਵਾਈ ਕੀਤੀ ਗਈ ਹੈ। ਜਲ ਸਰੋਤ, ਮਾਈਨਿੰਗ ਅਤੇ ਜਿਓਲੋਜੀ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਗਗਨ ਜਿਓਲੋਜਿਸਟ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਮੁਅੱਤਲੀ ਦੌਰਾਨ ਕਰਮਚਾਰੀ ਦਾ ਹੈਡਕੁਆਟਰ ਨਿਗਰਾਨ ਇੰਜੀਨੀਅਰ ਆਈ ਬੀ ਹਲਕਾ ਪਟਿਆਲਾ ਵਿਖੇ ਹੋਵੇਗਾ।